• Site Map
  • Accessibility Links
  • English
Close

To participate in “Khedan Watan Punjab 2025”, players should register on the portal https://sports.punjab.gov.in

Publish Date : 28/08/2025
To participate in

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

“ਖੇਡਾਂ ਵਤਨ ਪੰਜਾਬ ਦੀਆਂ 2025” ‘ਚ ਹਿੱਸਾ ਲੈਣ ਲਈ ਖਿਡਾਰੀ https:/sports.punjab.gov.in ਪੋਰਟਲ ‘ਤੇ ਰਜਿਸਟਰੇਸ਼ਨ ਕਰਨ

ਜ਼ਿਲ੍ਹਾ ਰੂਪਨਗਰ ਵਿਚ 08 ਸਤੰਬਰ ਤੋਂ 10 ਸਤੰਬਰ ਤੱਕ ਬਲਾਕ ਪੱਧਰੀ ਮੁਕਾਬਲੇ

ਪੰਜਾਬ ਸਰਕਾਰ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ-2025” ਦੀ ਸਮਾਂ ਸਾਰਨੀ ਜਾਰੀ

ਰੂਪਨਗਰ, 28 ਅਗਸਤ: ਪੰਜਾਬ ਸਰਕਾਰ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ-2025” ਅਧੀਨ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਕਰਵਾਉਣ ਦੀ ਸਮਾਂ ਸਾਰਨੀ ਜਾਰੀ ਕਰ ਦਿੱਤੀ ਗਈ ਹੈ। ਇਹ ਖੇਡਾਂ 3 ਸਤੰਬਰ ਤੋਂ 23 ਨਵੰਬਰ 2025 ਤੱਕ ਸੂਬੇ ਦੇ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਖੇਡ ਸਟੇਡੀਅਮਾਂ ਵਿੱਚ ਕਰਵਾਏ ਜਾਣਗੇ। ਜਿਸ ਲਈ ਵੱਧ ਤੋਂ ਵਧ ਖਿਡਾਰੀ ਤੇ ਵਿਦਿਆਰਥੀ ਸਮੇਤ ਹਰ ਵਰਗ ਦੇ ਲੋਕ
https:sports.punjab.gov.in ਪੋਰਟਲ ‘ਤੇ ਆਪਣੀ ਰਜਿਸਟਰੇਸ਼ਨ ਲਾਜ਼ਮੀ ਕਰਵਾਉਣ।

ਰੂਪਨਗਰ ਜ਼ਿਲ੍ਹੇ ਵਿੱਚ ਇਹ ਖੇਡਾਂ ਕਰਵਾਉਣ ਲਈ ਤੇ ਇਨ੍ਹਾਂ ਖੇਡਾਂ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਮੀਟਿੰਗ ਕੀਤੀ ਗਈ ਜਿਸ ਵਿਚ ਉਨ੍ਹਾਂ ਨੇ ਖੇਡ ਮੁਕਾਬਲਿਆਂ ਨੂੰ ਬਿਹਤਰ ਢੰਗ ਨਾਲ ਕਰਵਾਉਣ ਲਈ ਅਧਿਕਾਰੀਆਂ ਨੂੰ ਪੁੱਖਤਾ ਪ੍ਰਬੰਧ ਕਰਨ ਲਈ ਹਦਾਇਤ ਜਾਰੀ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੌਜਵਾਨਾਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਲਈ ਸੂਬਾ ਸਰਕਾਰ ਵਲੋਂ ਹਰ ਪੱਧਰ ਉਤੇ ਯਤਨ ਕੀਤੇ ਜਾ ਰਹੇ ਹਨ ਜਿਸ ਅਧੀਨ ਜ਼ਿਲ੍ਹਾ ਰੂਪਨਗਰ ਵਿਚ 08 ਸਤੰਬਰ ਤੋਂ 10 ਸਤੰਬਰ ਤੱਕ ਬਲਾਕ ਰੂਪਨਗਰ, ਚਮਕੌਰ ਸਾਹਿਬ, ਆਨੰਦਪੁਰ ਸਾਹਿਬ ਅਤੇ ਬਲਾਕ ਮੋਰਿਡਾ, ਨੂਰਪੁਰ ਬੇਦੀ ਦੇ ਮੁਕਬਲੇ ਕਰਵਾਏ ਜਾਣਗੇ। 20 ਸਤੰਬਰ ਤੋਂ 30 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਅਤੇ 10 ਅਕਤੂਬਰ ਤੋਂ 07 ਨਵੰਬਰ 2025 ਤੱਕ ਇਹ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਨੂੰ ਲੈ ਕੇ ਖਿਡਾਰੀਆਂ ਵਿਚ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ “ਖੇਡਾਂ ਵਤਨ ਪੰਜਾਬ ਦੀਆਂ-2025” ਸਬੰਧੀ ਮਸ਼ਾਲ ਮਾਰਚ 2 ਸਤੰਬਰ ਨੂੰ ਮੋਹਾਲੀ ਤੋਂ ਰੂਪਨਗਰ ਪੁੱਜੇਗਾ ਅਤੇ ਅਗਲੇ ਪੜਾਅ ਸ਼ਹੀਦ ਭਗਤ ਸਿੰਘ ਨਗਰ ਲਈ ਰਵਾਨਾ ਕਰ ਦਿੱਤਾ ਜਾਵੇਗਾ।

ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ ਖਿਡਾਰੀ ਆਨਲਾਈਨ https:/sports.punjab.gov.in ਪੋਰਟਲ ‘ਤੇ ਆਪਣੇ ਆਪ ਨੂੰ ਇਸ ਲਿੰਕ ‘ਤੇ ਰਜਿਸਟਰਡ ਕਰ ਸਕਦੇ ਹਨ। ਇਸ ਸੰਬਧੀ ਉਨ੍ਹਾਂ ਸਿੱਖਿਆ ਅਤੇ ਖੇਡ ਵਿਭਾਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਖਿਡਾਰੀਆਂ ਦੀ ਇਨ੍ਹਾਂ ਖੇਡਾਂ ਵਤਨ ਪੰਜਾਬ ਦੀਆਂ ਦੇ ਲਈ ਰਜਿਸਟਰੇਸ਼ਨ ਕਰਵਾਈ ਜਾਵੇ।

ਡਿਪਟੀ ਕਮਿਸ਼ਨਰ ਨੇ ਇਨ੍ਹਾਂ ਖੇਡਾਂ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਖੇਡਾਂ ਦੇ ਕਨਵੀਨਰਾਂ, ਅਧਿਆਪਕਾਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆ ਅਤੇ ਕਰਮਚਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਿਭਾਗਾਂ ਨਾਲ ਮੁਕਾਬਲਿਆਂ ਦੇ ਆਯੋਜਨ ਸਬੰਧੀ ਡਿਊਟੀਆਂ ਲਗਾਈਆਂ ਅਤੇ ਖਾਸ ਤੌਰ ਉਤੇ ਕਿਹਾ ਕਿ ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਆਈਏਐਸ ਅੰਡਰ ਟ੍ਰੇਨਿੰਗ ਅਭਿਮੰਨਿਊ ਮਲਿਕ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਐਸਡੀਐਮ ਰੂਪਨਗਰ ਡਾ. ਸੰਜੀਵ ਕੁਮਾਰ, ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐਸਡੀਐਮ ਨੰਗਲ ਸਚਿਨ ਪਾਠਕ, ਐਸਡੀਐਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਐਸਡੀਐਮ ਮੋਰਿੰਡਾ ਸੁਖਪਾਲ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ਼ਰਨਜੀਤ ਕੌਰ, ਡੀਐਸਪੀ ਕੁਲਭੂਸ਼ਨ, ਜ਼ਿਲ੍ਹੇ ਦੇ ਸਮੂਹ ਬੀਡੀਪੀਓਜ਼, ਸਮੂਹ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ, ਸਮੂਹ ਕਾਰਜ ਸਾਧਕ ਅਫਸਰ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।