To prevent stubble from being set on fire, the top officials of the district administration are fully active at the stubble ground level

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸਾਸ਼ਨ ਦੇ ਉੱਚ ਅਧਿਕਾਰੀ ਪਰਾਲੀ ਜ਼ਮੀਨੀ ਪੱਧਰ ਉਤੇ ਪੂਰੀ ਤਰ੍ਹਾਂ ਸਰਗਰਮ
ਜ਼ਿਲ੍ਹੇ ‘ਚ ਵੱਖ-ਵੱਖ ਥਾਵਾਂ ਤੇ ਸ਼ਰਾਰਤੀ ਅਨਸਰਾਂ ਵੱਲੋਂ ਲਗਾਈ ਅੱਗ ਉੱਚ ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬੁਝਵਾਈ
ਰੂਪਨਗਰ, 18 ਨਵੰਬਰ: ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ ਤੇ ਕੀਤੀ ਗਈ ਸਖਤੀ ਦੇ ਬਾਵਜੂਦ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਨ੍ਹਾਂ ਉਤੇ ਸਖ਼ਤੀ ਕਰਨ ਲਈ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸਾਸ਼ਨ ਰੂਪਨਗਰ ਦੇ ਉੱਚ ਅਧਿਕਾਰੀ ਪਰਾਲੀ ਜ਼ਮੀਨੀ ਪੱਧਰ ਉੱਤੇ ਲਗੇ ਹੋਏ ਹਨ ਤਾਂ ਜੋ ਮਾਮਲਾ ਸਾਹਮਣੇ ਆਉਂਦੇ ਹੀ ਨਿਪਟਾਇਆ ਜਾ ਸਕੇ।
ਇਸੇ ਤਹਿਤ ਰੂਪਨਗਰ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਸ੍ਰੀ ਚਮਕੌਰ ਸਾਹਿਬ ਬਲਾਕ ਦੇ ਪਿੰਡ ਮਹਿਤੋਤ, ਛੋਟਾ ਬਹਿਰਾਮਪੁਰ, ਹਾਫਿਜ਼ਾਬਾਦ, ਮੋਰਿੰਡਾ ਬਲਾਕ ਦੇ ਪਿੰਡ ਕਤਲੋਰ, ਗੋਸਲਾਂ, ਰੂਪਨਗਰ ਬਲਾਕ ਦੇ ਪਿੰਡ ਸਿੰਘ ਭਗਵੰਤਪੁਰ ਤੋਂ ਇਲਾਵਾ ਅੱਗ ਲਗਾਉਣ ਮਾਮਲਾ ਸਾਹਮਣੇ ਆਉਣ ਤੋਂ ਮੌਕੇ ਉਤੇ ਅਧਿਕਾਰੀਆਂ ਐਸ.ਡੀ.ਐਮ ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ, ਬੀਡੀਪੀਓ ਸ੍ਰੀ ਚਮਕੌਰ ਸਾਹਿਬ ਸ. ਹਰਕੀਤ ਸਿੰਘ, ਬੀ.ਡੀ.ਪੀ.ਓ ਰੂਪਨਗਰ ਸੁਮਰਿਤਾ ਅਤੇ ਹੋਰ ਉੱਚ ਅਧਿਕਾਰੀਆਂ ਵਲੋਂ ਮੌਕੇ ਉੱਤੇ ਪਹੁੰਚ ਕੇ ਅੱਗ ਬੁਝਵਾਈ ਗਈ।
ਇਸ ਮੌਕੇ ਉਨ੍ਹਾਂ ਕਿਹਾ ਕਿਸਾਨਾਂ ਨੂੰ ਕਿਹਾ ਕਿ ਜ਼ਿਲ੍ਹੇ ਵਿਚ ਅੱਗ ਲਗਾਉਣ ਦੀਆਂ ਘਟਨਾਵਾਂ ਉਤੇ ਉੱਚ ਅਧਿਕਾਰੀ ਸੈਟੇਲਾਈਟ ਜ਼ਰੀਏ ਪੂਰੀ ਨਿਗਰਾਨੀ ਰੱਖ ਰਹੇ ਹਨ ਜੇਕਰ ਕੋਈ ਵੀ ਅਜਿਹਾ ਕਰਦਾ ਪਾਇਆ ਜਾਂਦਾ ਹੈ ਉਸ ਵਿਰੁਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਦੀ ਸੰਭਾਂਲ ਲਈ ਕਿਸਾਨਾਂ ਨੂੰ ਬਦਲਵੇਂ ਪ੍ਰਬੰਧ ਵੀ ਕਰਕੇ ਦੇ ਰਿਹਾ ਹੈ ਅਤੇ ਪਰਾਲੀ ਪ੍ਰਬੰਧਨ ਲਈ ਸੁਪਰ ਸੀਡਰ, ਬੇਲਰ ਜਿਹੀਆਂ ਆਧੁਨਿਕ ਮਸ਼ੀਨਾਂ ਮੁਹੱਈਆਂ ਕਰਵਾ ਰਿਹਾ ਹੈ।