Training-cum-meetings of committees formed at village level under the “War Against Drugs” campaign were conducted

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪਿੰਡ ਪੱਧਰ ਤੇ ਗਠਿਤ ਕਮੇਟੀਆਂ ਦੀ ਟਰੇਨਿੰਗ-ਕਮ-ਮੀਟਿੰਗਾਂ ਕੀਤੀਆਂ
ਸ੍ਰੀ ਚਮਕੌਰ ਸਾਹਿਬ, 28 ਅਪ੍ਰੈਲ: ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਨਸ਼ਿਆ ਵਿਰੁੱਧ ਆਰੰਭੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਲਗਾਏ ਗਏ ਨੋਡਲ ਅਫਸਰਾਂ ਅਤੇ ਸਹਾਇਕ ਨੋਡਲ ਅਫਸਰਾਂ ਵਲੋਂ ਪਿੰਡ ਪੱਧਰ ਤੇ ਬਣਾਈਆਂ ਗਈਆਂ।
ਇਨ੍ਹਾਂ ਰੱਖਿਆ ਕਮੇਟੀਆਂ (ਜਿਸ ਵਿੱਚ ਸਰਪੰਚ, ਪੰਚ, ਨੰਬਰਦਾਰ, ਆਸ਼ਾ ਵਰਕਰ, ਆਂਗਨਵਾੜੀ ਵਰਕਰ, ਪੰਚਾਇਤ ਸਕੱਤਰ ਅਤੇ ਪਟਵਾਰੀਆਂ) ਨਾਲ ਮੀਟਿੰਗ ਕਰਕੇ ਇਨ੍ਹਾਂ ਨੂੰ ਟਰੇਨਿੰਗ ਦਿੱਤੀ ਗਈ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਕੰਮ-ਕਾਜ/ਜਿੰਮੇਵਾਰੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਕਿ ਕਮੇਟੀ ਮੈਬਰਾਂ ਵਲੋਂ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕਰਕੇ ਕਿਵੇਂ ਨਸ਼ਿਆ ਪ੍ਰਤੀ ਜਾਗਰੂਕਤਾ ਲਿਆਈ ਜਾ ਸਕਦੀ ਹੈ, ਜਿਸ ਨਾਲ ਕਾਫੀ ਹੱਦ ਤੱਕ ਨਸ਼ਿਆ ਨੂੰ ਠੱਲ ਪਾਈ ਜਾ ਸਕਦੀ ਹੈ।