Training of booth level officers of Rupnagar constituency held at Government College Rupnagar

ਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਸਰਕਾਰੀ ਕਾਲਜ ਰੂਪਨਗਰ ਵਿਖੇ ਹੋਈ ਹਲਕਾ ਰੂਪਨਗਰ ਦੇ ਬੂਥ ਲੈਵਲ ਅਫਸਰਾਂ ਦੀ ਸਿਖਲਾਈ
ਐਸਡੀਐਮ ਡਾ. ਸੰਜੀਵ ਕੁਮਾਰ ਨੇ ਬੂਥ ਲੈਵਲ ਅਫਸਰਾਂ ਨੂੰ ਬੀਐਲਓ ਦੀ ਡਿਊਟੀ ਦਾ ਕੰਮ ਤਨਦੇਹੀ ਨਾਲ ਕਰਨ ਲਈ ਪ੍ਰੇਰਿਤ ਕੀਤਾ
ਰੂਪਨਗਰ, 11 ਜੁਲਾਈ: ਵਿਧਾਨ ਸਭਾ ਚੋਣ ਹਲਕਾ ਰੂਪਨਗਰ ਦੇ ਸਮੂਹ ਬੂਥ ਲੈਵਲ ਅਫਸਰਾਂ ਅਤੇ ਸੈਕਟਰ ਅਫਸਰਾਂ ਨੂੰ ਆਗਾਮੀ ਸਰਸਰੀ ਸੁਧਾਈ ਦੇ ਆਧਾਰ ਤੇ ਹੋਣ ਵਾਲੀਆਂ ਕਾਰਵਾਈਆਂ ਨੂੰ ਸਹੀ ਤਰੀਕੇ ਨਾਲ ਮੁਕੰਮਲ ਕਰਨ ਲਈ ਰਾਸ਼ਟਰੀ ਸਿਖਲਾਈ ਪ੍ਰੋਗਰਾਮ ਤਹਿਤ ਸਥਾਨਕ ਸਰਕਾਰੀ ਕਾਲਜ ਰੂਪਨਗਰ ਵਿਖੇ ਬੈਂਚ ਵਾਈਜ਼ 7 ਜੁਲਾਈ 2025 ਤੋਂ 11 ਜੁਲਾਈ 2025 ਤੱਕ ਸਿਖਲਾਈ ਕੈਂਪ ਲਗਾਏ ਗਏ।
ਇਸ ਸਿਖਲਾਈ ਨੂੰ ਸੰਬੋਧਨ ਕਰਦਿਆਂ ਉਪ ਮੰਡਲ ਮੈਜਿਸਟਰੇਟ ਰੂਪਨਗਰ ਡਾ. ਸੰਜੀਵ ਕੁਮਾਰ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਕਰਵਾਈ ਜਾ ਰਹੀ ਇਸ ਸਿਖਲਾਈ ਦੌਰਾਨ ਵੋਟਰ ਸੂਚੀਆਂ ਵਿੱਚੋਂ ਗਲਤੀਆਂ/ਕਮੀਆਂ ਨੂੰ ਦੂਰ ਕਰਨਾ ਹੈ।
ਡਾ. ਸੰਜੀਵ ਕੁਮਾਰ ਵੱਲੋਂ ਬੂਥ ਲੈਵਲ ਅਫਸਰਾਂ ਨੂੰ ਬੀਐਲਓ ਦੀ ਡਿਊਟੀ ਦਾ ਕੰਮ ਤਨਦੇਹੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਬੂਥ ਲੈਵਲ ਅਫਸਰਾਂ ਦੀ ਫੀਲਡ ਵਿੱਚ ਆਉਂਦੀਆਂ ਮੁਸ਼ਕਲਾਂ/ਸਮੱਸਿਆਵਾ ਦਾ ਨਿਪਟਾਰਾ ਮੌਕੇ ਤੇ ਟ੍ਰੇਨਿੰਗ ਦੌਰਾਨ ਕੀਤਾ ਗਿਆ।
ਇਸ ਤੋਂ ਇਲਾਵਾ ਮਾਸਟਰ ਟਰੇਨਰ ਸ਼੍ਰੀ ਰਾਜ ਕੁਮਾਰ ਨੇ ਸੰਵਿਧਾਨਿਕ ਪ੍ਰਕਿਰਿਆਂ ਅਤੇ ਬੂਥ ਲੈਵਲ ਅਫਸਰਾਂ ਦੇ ਅਧਿਕਾਰ ਅਤੇ ਕਰਤੱਵਾਂ ਬਾਰੇ ਜਾਣਕਾਰੀ ਦਿੱਤੀ। ਸਟੇਟ ਲੈਵਲ ਮਾਸਟਰ ਟਰੇਨਰ ਦਿਨੇਸ਼ ਕੁਮਾਰ ਸੈਣੀ ਨੇ ਵੋਟਾਂ ਬਣਾਉਣ ਦੀ ਪ੍ਰਕਿਰਿਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸੇ ਤਰ੍ਹਾਂ ਤਕਨੀਕੀ ਪੱਖ ਤੋਂ ਜਤਿੰਦਰ ਕੁਮਾਰ, ਦੀਪੇਂਦਰ ਸਿੰਘ, ਦਲਜੀਤ ਕੌਰ ਬੀਐਲਓ, ਗੁਰਦਿਆਲ ਸਿੰਘ, ਗੌਤਮ ਪਰਿਹਾਰ ਨੇ ਬੀਐਲਓ ਐਪ ਅਤੇ ਵੋਟਰ ਹੈਲਪ ਲਾਈਨ ਬਾਰੇ ਜਾਣਕਾਰੀ ਦਿੱਤੀ। ਅੰਤ ਵਿੱਚ ਇਨ੍ਹਾਂ ਕੈਪਾਂ ਦੌਰਾਨ ਸਮੂਹ ਬੂਥ ਲੈਵਲ ਅਫਸਰਾਂ ਦਾ ਇੱਕ ਟੈਸਟ ਵੀ ਲਿਆ ਗਿਆ ਅਤੇ ਉਨ੍ਹਾਂ ਨੂੰ ਐਸਡੀਐਮ ਰੂਪਨਗਰ ਵੱਲੋ ਸਰਟੀਫਿਕੇਟ ਵੀ ਵੰਡੇ ਗਏ।
ਇਸ ਸਿਖਲਾਈ ਕੈਂਪ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਵਿੱਚ ਤਹਿਸੀਲਦਾਰ ਰੂਪਨਗਰ ਹਰਸਿਮਰਨ ਸਿੰਘ, ਚਿਮਨ ਮੰਡੋਤੀਆਂ, ਅਮਨਦੀਪ ਸਿੰਘ ਚੋਣ ਕਾਨੂੰਗੋਂ, ਬਾਜਿੰਦਰ ਸਿੰਘ, ਰਣਧੀਰ ਸਿੰਘ, ਨੀਰਜ ਵਰਮਾ ਕੰਪਿਊਂਟਰ ਫੈਕਲਟੀ, ਰਮਨਜੀਤ ਸਿੰਘ, ਅਮਰਜੀਤ ਸਿੰਘ, ਮੰਗਾ ਸਿੰਘ ਨੇ ਵਿਸ਼ੇਸ਼ ਯੋਗਦਾਨ ਪਾਇਆ।