Close

Training provided to cluster officers on “Unnat Kisan App”

Publish Date : 16/10/2025
Training provided to cluster officers on

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

“ਉੱਨਤ ਕਿਸਾਨ ਐਪ” ਦੀ ਕਲੱਸਟਰ ਅਫਸਰਾਂ ਨੂੰ ਦਿੱਤੀ ਗਈ ਟ੍ਰੇਨਿੰਗ

ਸ੍ਰੀ ਚਮਕੌਰ ਸਾਹਿਬ, 16 ਅਕਤੂਬਰ: ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਲਗਾਏ ਗਏ ਕਲੱਸਟਰ ਅਫਸਰਾਂ ਨੂੰ ਖੇਤੀਬਾੜੀ ਵਿਕਾਸ ਅਫਸਰ ਸ੍ਰੀ ਚਮਕੌਰ ਸਾਹਿਬ ਸ. ਦਵਿੰਦਰ ਸਿੰਘ ਵਲੋਂ ਜਾਣਕਾਰੀ ਦਿੱਤੀ ਗਈ ਕਿ ਉੱਨਤ ਕਿਸਾਨ ਐਪ ਦੁਆਰਾ ਪਰਾਲੀ ਪ੍ਰਬੰਧਨ ਵਿੱਚ ਵਰਤੀ ਜਾਣ ਵਾਲੀ ਮਸ਼ੀਨਰੀ ਦੀ ਮੈਪਿੰਗ ਨੋਡਲ ਅਫਸਰਾਂ ਵਲੋਂ ਕਿਸਾਨਾਂ ਨਾਲ ਕੀਤੀ ਗਈ ਹੈ। ਇਸ ਐਪ ਦੁਆਰਾ ਕਿਸਾਨ ਆਪਣੇ ਪਿੰਡ ਜਾਂ ਖੇਤਰ ਵਿੱਚ ਰਜਿਸਟਰਡ ਹੋ ਕੇ ਆਪਣੇ ਪਿੰਡ ਜਾਂ ਖੇਤਰ ਵਿੱਚ ਉਪਲਬਧ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਦੀ ਸੁਚੱਜਾ ਪ੍ਰਬੰਧਨ ਕਰ ਸਕਦੇ ਹਨ।

ਐਸ.ਡੀ.ਐਮ. ਸ੍ਰੀ ਚਮਕੌਰ ਵਲੋਂ ਨੋਡਲ ਅਫਸਰਾਂ ਨੂੰ ਹਦਾਇਤ ਕੀਤੀ ਗਈ ਕਿ ਕਿਸਾਨਾਂ ਨੂੰ ਮਸ਼ੀਨਾਂ ਦੀ ਉਪਲਬਧਾਂ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਜੇਕਰ ਕਿਸੇ ਵੀ ਕਿਸਾਨ ਨੂੰ ਕੋਈ ਵੀ ਦਿੱਕਤ ਪੇਸ਼ ਆਵੇ ਤਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਡੀ.ਐਸ.ਪੀ. ਸ੍ਰੀ ਚਮਕੌਰ ਸਾਹਿਬ ਸ. ਮਨਜੀਤ ਸਿੰਘ ਔਲਖ, ਖੇਤੀਬਾੜੀ ਵਿਕਾਸ ਅਫਸਰ ਸ੍ਰੀ ਚਮਕੌਰ ਸਾਹਿਬ ਅਤੇ ਹੋਰ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।