Two days special training organized in Rupnagar district for successful conduct of Census 2027
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜਨਗਣਨਾ 2027 ਦੇ ਸਫਲ ਆਯੋਜਨ ਲਈ ਜ਼ਿਲ੍ਹਾ ਰੂਪਨਗਰ ‘ਚ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਦਾ ਕੀਤਾ ਆਯੋਜਨ
ਰੂਪਨਗਰ, 17 ਮਾਰਚ: ਜਨਗਣਨਾ-2027 ਦੇ ਸਫਲ ਆਯੋਜਨ ਲਈ ਜ਼ਿਲ੍ਹਾ ਰੂਪਨਗਰ ਵਿੱਚ ਪਹਿਲੇ ਫੇਜ਼ ਤਹਿਤ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਕੀਤਾ ਗਿਆ। ਇਹ ਟ੍ਰੇਨਿੰਗ ਡਾਇਰੈਕਟਰ ਜਨਗਣਨਾ ਅਡੀਸ਼ਨ ਡਾਇਰੈਕਟਰ ਤੋਂ ਆਏ ਸਹਾਇਕ ਡਾਇਰੈਕਟਰ ਸ਼੍ਰੀਮਤੀ ਰੇਨੂ ਅਤੇ ਵਿਨੋਦ ਕੁਮਾਰ ਯਾਦਵ ਵੱਲੋਂ ਵੱਲੋਂ ਦਿੱਤੀ ਗਈ।
ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫਸਰ ਸ਼੍ਰੀ ਅਦਿੱਤਿਆ ਡੇਚਲਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਜ਼ਿਲ੍ਹਾ ਸੈਂਸਜ਼ ਅਫਸਰ ਸ਼੍ਰੀ ਅਵਿਕੇਸ਼ ਗੁਪਤਾ ਦੀ ਅਗਵਾਈ ਵਿੱਚ ਕਰਵਾਈ ਗਈ ਇਸ ਟ੍ਰੇਨਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਅਫਸਰਾਂ/ਚਾਰਜ ਅਫਸਰਾਂ ਅਤੇ ਟੈਕਨੀਕਲ ਅਸਿਸਟੈਂਟ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਮਾਸਟਰ ਟ੍ਰੇਨਰ ਵੱਲੋਂ ਦੱਸਿਆ ਗਿਆ ਕਿ ਜਨਗਣਨਾ 2027 ਨੂੰ ਪੰਜਾਬ ਵਿੱਚ 2 ਫੇਸਾਂ ਵਿੱਚ ਮੁਕੰਮਲ ਕੀਤਾ ਜਾਣਾ ਹੈ। ਪਹਿਲੇ ਫੇਸ ਵਿੱਚ ਹਾਊਸ ਲਿਸਟਿੰਗ ਅਤੇ ਹਾਊਸਿੰਗ ਜਨਗਣਨਾ ਦਾ ਕੰਮ ਕੀਤਾ ਜਾਣਾ ਹੈ ਜੋ ਕਿ 15 ਮਈ 2026 ਤੋਂ 13 ਜੂਨ 2026 ਤੱਕ ਕੀਤਾ ਜਾਵੇਗਾ ਅਤੇ ਫੇਸ 2 ਵਿੱਚ ਪਾਪੂਲੇਸ਼ਨ ਇਨੂੰਮੀਰੇਸ਼ਨ ਦਾ ਕੰਮ ਕੀਤਾ ਜਾਣਾ ਹੈ ਜੋ ਕਿ ਫਰਵਰੀ 2027 ਵਿੱਚ ਹੋਵੇਗਾ।
ਡਿਪਟੀ ਕਮਿਸ਼ਨਰ -ਕਮ-ਪ੍ਰਿੰਸੀਪਲ ਸੈਂਸਜ਼ ਅਫਸਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਸਾਰੇ ਚਾਰਜ ਸੈਂਸਜ਼ ਅਫ਼ਸਰਾਂ, ਤਹਿਸੀਲਦਾਰਾਂ, ਕਾਰਜ ਸਾਧਕ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਸ ਨੂੰ ਹਦਾਇਤ ਕੀਤੀ ਗਈ ਕਿ ਜਨਗਣਨਾ 2027 ਦੇ ਕੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਾਰੀਆਂ ਡਿਊਟੀਆਂ ਪੂਰੀ ਨਿਸ਼ਠਾ, ਜ਼ਿੰਮੇਵਾਰੀ ਅਤੇ ਸਮੇਂ-ਸਿਰ ਨਿਭਾਈਆਂ ਜਾਣ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਕਿ ਜਨਗਣਨਾ-2027 ਦੇ ਕੰਮ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਬਿਨ੍ਹਾਂ ਕਿਸੇ ਸ਼ਨਾਖਤੀ ਕਾਰਡ ਵਾਲੇ ਵਿਅਕਤੀ ਨੂੰ ਕੋਈ ਵੀ ਸੂਚਨਾ ਮੁਹੱਈਆ ਨਾ ਕਰਵਾਈ ਜਾਵੇ।