• Site Map
  • Accessibility Links
  • English
Close

Two-week dairy training course for unemployed youth/women from August 11

Publish Date : 08/08/2025
2-week free dairy training course for SC students starting from 15

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਬੇਰੋਜ਼ਗਾਰ ਨੌਜਵਾਨਾ/ਔਰਤਾਂ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ 11 ਅਗਸਤ ਤੋਂ

ਰੂਪਨਗਰ, 08 ਅਗਸਤ: ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ. ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਬੇਰੋਜ਼ਗਾਰ ਨੌਜਵਾਨਾ/ਔਰਤਾਂ ਨੂੰ 2 ਹਫਤੇ ਦੀ ਡੇਅਰੀ ਸਿਖਲਾਈ 11 ਅਗਸਤ ਤੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ ਵਿਖੇ ਦਿੱਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰੂਪਨਗਰ ਸ. ਹਰਵੰਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਸਿਖਲਾਈ ਦਾ ਮੁੱਖ ਮੰਤਵ ਪੇਂਡੂ ਬੇਰੋਜ਼ਗਾਰ ਨੌਜਵਾਨਾ/ਔਰਤਾਂ ਨੂੰ ਡੇਅਰੀ ਦਾ ਕਿੱਤਾ ਅਪਨਾਉਣ ਲਈ ਪ੍ਰੋਤਸਾਹਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਦੁਧਾਰੂ ਪਸ਼ੂਆਂ ਦੀ ਖ੍ਰੀਦ ਲੈ ਕੇ ਰੱਖ-ਰਖਾਅ, ਖਾਦ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਚੇ ਸੁਚੱਜੇ ਮੰਡੀਕਰਨ ਆਦਿ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਲਈ ਰੂਪਨਗਰ, ਮੋਹਾਲੀ, ਐਸ.ਬੀ.ਐਸ ਨਗਰ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਦੇ ਉਮੀਦਵਾਰਾਂ ਲਈ ਉਮਰ 18 ਤੋਂ 55 ਸਾਲ ਦੀ ਹੋਣੀ ਚਾਹੀਦੀ ਹੈ, ਉਹ ਘੱਟੋ-ਘੱਟ ਪੰਜਵੀ ਪਾਸ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਨਾਲ ਸਬੰਧਤ ਹੋਵੇ।

ਉਨ੍ਹਾਂ ਦੱਸਿਆ ਕਿ ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇਂ ਯੋਗਤਾ ਸਰਟੀਫਿਕੇਟ, ਅਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਈਜ ਫੋਟੋ ਲੈ ਕੇ ਦਫਤਰ ਵਿੱਚ ਆਉਣ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਲਈ ਰੂਪਨਗਰ ਜ਼ਿਲ੍ਹੇ ਦੇ ਨੌਜਵਾਨ/ਔਰਤਾ ਫਾਰਮ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਕਮਰਾ ਨੰ. 235, ਦੂਜੀ ਮੰਜਿਲ, ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਰੂਪਨਗਰ ਵਿਖੇ ਭਰੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸੰਬਧੀ ਵਧੇਰੇ ਜਾਣਕਾਰੀ ਲਈ ਸੰਪਰਕ ਨੰ. 0160-2920471 ਤੇ ਸੰਪਰਕ ਕੀਤਾ ਜਾ ਸਕਦਾ ਹੈ।