Close

UDID of Persons with Disabilities Card making camps will be organized: Dr. Preeti Yadav

Publish Date : 09/11/2022
UDID of Persons with Disabilities Card making camps will be organized: Dr. Preeti Yadav

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਸਬੰਧੀ ਕੀਤੇ ਜਾਣਗੇ ਕੈਂਪ ਆਯੋਜਿਤ: ਡਾ. ਪ੍ਰੀਤੀ ਯਾਦਵ

ਰੂਪਨਗਰ, 09 ਨਵੰਬਰ: ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਰੂਪਨਗਰ ਸ਼੍ਰੀ ਅੰਮ੍ਰਿਤਾ ਬਾਲਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਪ੍ਰਸਾਸ਼ਨ ਰੂਪਨਗਰ, ਸਿਹਤ ਵਿਭਾਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਦਿਵਿਆਂਗ ਜਨਾਂ ਨੂੰ ਸੁਵਿਧਾਵਾਂ ਦੇਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਹ ਕੈਂਪ ਮਿਤੀ 11 ਨਵੰਬਰ, 18 ਨਵੰਬਰ, 25 ਨਵੰਬਰ, 30 ਨਵੰਬਰ ਅਤੇ 02 ਦਸਬੰਰ ਨੂੰ ਕ੍ਰਮਵਾਰ ਸੀ.ਐਚ.ਸੀ. ਨੂਰਪੁਰ ਬੇਦੀ, ਸੀ.ਐਚ.ਸੀ. ਸ਼੍ਰੀ ਚਮਕੌਰ ਸਾਹਿਬ, ਐਚ.ਡੀ.ਐਚ. ਨੰਗਲ, ਐਚ.ਡੀ.ਐਚ. ਸ੍ਰੀ ਆਨੰਦਪੁਰ ਸਾਹਿਬ ਅਤੇ ਸਿਵਲ ਹਸਪਤਾਲ ਰੂਪਨਗਰ ਲਗਾਏ ਜਾਣਗੇ।

ਇਨ੍ਹਾਂ ਕੈਪਾਂ ਵਿੱਚ ਵਿਖੇ ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਏ ਜਾਣਗੇ ਅਤੇ ਦਿਵਿਆਂਗ ਤੇ ਲੋੜਵੰਦ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਜੀ ਵੱਲੋਂ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਆਦੇਸ਼ ਦਿੱਤੇ ਗਏ ਹਨ ਉਹ ਆਪਣੇ ਅਧੀਨ ਪੈਂਦੇ ਪਿੰਡਾਂ ਦੀਆਂ ਸਰਕਲ ਸੁਪਵਾਈਜਰਾਂ ਅਤੇ ਆਂਗਣਵਾੜੀ ਵਰਕਰਾਂ ਦੁਆਰਾ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।