Under the “War on Drugs”, the district police arrested 2 persons and recovered 45 grams of narcotics from them.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
“ਯੁੱਧ ਨਸ਼ਿਆ ਵਿਰੁੱਧ” ਤਹਿਤ ਜ਼ਿਲ੍ਹਾ ਪੁਲਿਸ ਵਲੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋ 45 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ
ਰੂਪਨਗਰ, 28 ਅਪ੍ਰੈਲ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ਼੍ਰੀ ਸ਼ੁਭਮ ਅਗਰਵਾਲ ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਤਹਿਤ ਜਿਲ੍ਹਾ ਪੁਲਿਸ ਵਲੋਂ ਵੱਖ-ਵੱਖ ਮੁਕੱਦਮਿਆਂ ਵਿੱਚ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋ 45 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ।
ਉਨ੍ਹਾਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਂਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ।
ਇਸ ਦੌਰਾਨ ਥਾਣਾ ਸਿੰਘ ਭਗਵੰਤਪੁਰ ਵੱਲੋਂ ਸੁਖਜੀਤ ਸਿੰਘ ਉਰਫ ਸੁੱਖੂ ਪਿੰਡ ਬਹਿਰਾਮਪੁਰ ਜਿਮੀਦਾਰਾ ਕਲੋਨੀ ਥਾਣਾ ਸਿੰਘ ਭਗਵੰਤਪੁਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 20 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਥਾਣਾ ਨੂਰਪੁਰਬੇਦੀ ਅਭਿਸ਼ੇਕ ਵਾਸੀ ਪਿੰਡ ਬੜਵਾ ਥਾਣਾ ਨੂਰਪੁਰ ਬੇਦੀ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 25 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਗਿਆ ਉਨਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ।