Under the “War on Drugs”, the District Police arrested 3 persons in various cases under the NDPS Act.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਯੁੱਧ ਨਸ਼ਿਆਂ ਵਿਰੁੱਧ” ਤਹਿਤ ਜਿਲ੍ਹਾ ਪੁਲਿਸ ਵਲੋ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ
ਰੂਪਨਗਰ, 28 ਜੂਨ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ, ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜਿਲ੍ਹਾ ਪੁਲਿਸ ਵਲੋ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 1 ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 1 ਕਿਲੋਗ੍ਰਾਮ ਅਫੀਮ ਬ੍ਰਾਮਦ ਕੀਤੀ ਗਈ ਅਤੇ 1 ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 4000 ਐਮ.ਐਲ. ਨਜ਼ਾਇਜ਼ ਸ਼ਰਾਬ ਬ੍ਰਾਮਦ ਕੀਤੀ ਗਈ ਜਿਸ ਖਿਲਾਫ ਐਕਸਾਇਜ਼ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ।
ਐੱਸ ਐੱਸ ਪੀ ਨੇ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜਿਲ੍ਹਾ ਪੁਲਿਸ ਵੱਲੋ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਂਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ। ਜਿਸ ਦੌਰਾਨ ਥਾਣਾ ਸਿੰਘ ਭਗਵੰਤਪੁਰ ਵੱਲੋਂ ਅਮ੍ਰਿਤਪਾਲ ਸਿੰਘ ਵਾਸੀ ਮਹਿਰਮਪੁਰ ਥਾਣਾ ਬਲਾਕ ਮਾਜਰੀ ਜਿਲਾ ਮੋਹਾਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੇ 1 ਕਿਲੋਗ੍ਰਾਮ ਅਫੀਮ ਬ੍ਰਾਮਦ ਕੀਤੀ ਗਈ।
ਇਸ ਤੋਂ ਇਲਾਵਾ ਥਾਣਾ ਸਿਟੀ ਰੂਪਨਗਰ ਵੱਲੋਂ ਨਸ਼ਾ ਕਰਨ ਦੇ ਆਦੀ ਵਿਅਕਤੀ ਅਮਨਦੀਪ ਸਿੰਘ ਵਾਸੀ ਖੁਆਸਪੁਰਾ, ਥਾਣਾ ਨੰਗਲ ਵਲੋਂ ਨਸ਼ਾ ਕਰਨ ਦੇ ਆਦੀ ਵਿਅਕਤੀ ਰੋਕੀ ਪੁੱਤਰ ਰਿਮਲ ਦਾਸਸ ਵਾਸੀ ਨੰਗਲ ਅਤੇ ਰੱਜਤ ਵਾਸੀ ਮੁਰਤਾਪੁਰ ਥਾਣਾ ਪੋਹਾ ਜ਼ਿਲ੍ਹਾ ਕਰੁਸ਼ੇਤਰ (ਹਰਿਆਣਾ) ਨੂੰ ਗ੍ਰਿਫਤਾਰ ਕਰਕੇ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ।
ਉਨ੍ਹਾਂ ਦੱਸਿਆ ਕਿ ਥਾਣਾ ਕੀਰਤਪੁਰ ਸਾਹਿਬ ਵੱਲੋ ਜਸਪਾਲ ਸਿੰਘ ਉਰਫ ਪਾਲ ਪੁੱਤਰ ਪ੍ਰੇਮ ਸਿੰਘ ਵਾਸੀ ਹਰੀਵਾਲ ਥਾਣਾ ਕੀਰਤਪੁਰ ਸਾਹਿਬ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 4000 ਐਮ.ਐਲ. ਨਜ਼ਾਇਜ਼ ਸ਼ਰਾਬ ਬ੍ਰਾਮਦ ਕੀਤੀ ਗਈ। ਜਿਸ ਖਿਲਾਫ ਐਕਸਾਇਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।
ਉਨ੍ਹਾਂ ਅੱਗੇ ਦੱਸਿਆ ਕਿ ਪ੍ਰੋਜੇਕਟ ‘ਸੰਪਰਕ’ ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਪਿੰਡਾ ਵਿੱਚ ਜਾਕੇ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋ ਮੀਟਿੰਗਾ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾ ਦੇ ਸੁਝਾਅ ਵੀ ਲਏ ਗਏ।
ਐਸ.ਐਸ.ਪੀ. ਰੂਪਨਗਰ ਨੇ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾ ਜਿਲ੍ਹਾ ਪੁਲਿਸ ਦੇ ਨੰਬਰਾ ਪਰ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।