Close

Van for making awareness for not burning crop residues (Parali)

Publish Date : 16/09/2020
Crop Residue Burning

Office of District Public Relations Officer, Rupnagar

Rupnagar Dated 15 September 2020

ਝੋਨੇ ਦੀ ਰਹਿੰਦ ਖੂਹੰਦ ਨੂੰ ਸਾੜਨ ਤੋਂ ਰੋਕਣ ਸਬੰਧੀ ਜਾਗਰੂਕਤਾ ਵੈਨ ਨੂੰ ਡਿਪਟੀ ਕਮਿਸ਼ਨਰ ਨੇ ਦਿੱਤੀ ਹਰੀ ਝੰਡੀ

ਰੂਪਨਗਰ, 15 ਸਤੰਬਰ : ਸ਼੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ, ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਖੇਤਰੀ ਦਫਤਰ, ਰੂਪਨਗਰ ਵੱਲੋ ਝੋਨੇ ਦੀ ਪਰਾਲੀ/ ਰਹਿੰਦ-ਖੂੰਹਦ ਨਾ ਸਾੜਨ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਇੱਕ ਜਾਗਰੁਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਵੈਨ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਦੀ ਜਾਗਰੂਕਤਾ ਕਰੇਗੀ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਹੀ ਜਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਇਸ ਮੌਕੇ ਤੇ ਅਨੁਰਾਧਾ ਸ਼ਰਮਾ, ਵਾਤਾਵਰਣ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਰੂਪਨਗਰ ਅਤੇ ਅਵਤਾਰ ਸਿੰਘ ਮੁੱਖ ਖੇਤੀਬਾੜੀ ਅਫਸਰ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਰੁਝਾਨ ਖਿਲਾਫ ਮਾਨਯੋਗ ਨੈਸ਼ਨਲ ਗਰੀਨ ਟ੍ਰਿਬੀਊਨਲ ਕਾਫੀ ਗੰਭੀਰ ਹੈ। ਉਹਨਾਂ ਨੇ ਦੱਸਿਆ ਕਿ ਅੱਗ ਲਗਾਉਣ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ, ਜਿਸ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੇ ਸਾਹ ਲੈਣਾ ਵੀ ਮੁਸ਼ਕਲ ਹੋ ਜਾਂਦਾ ਹੈ, ਇਸ ਲਈ ਇਸ ਰੁਝਾਨ ਨੂੰ ਰੋਕਣਾ ਬਹੁਤ ਜਰੂਰੀ ਹੋ ਗਿਆ ਹੈ। ਉਹਨਾ ਨੇ ਦੱਸਿਆ ਕਿ ਜੇਕਰ ਕੋਈ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸਦੇ ਖਿਲਾਫ ਜੁਰਮਾਨਾ ਤੇ ਕਾਨੂੰਨੀ ਕਰਾਵਾਈ ਕੀਤੀ ਜਾਵੇਗੀ। ਉਹਨਾ ਵੱਲੋਂ ਇਹ ਦੱਸਿਆ ਗਿਆ ਕਿ ਸੁਪਰ ਐਸ. ਐਮ. ਐਸ ਦੇ ਪ੍ਰਯੋਗ ਤੋਂ ਬਿਨਾਂ ਕੰਬਾਇਨਾਂ ਰਾਹੀਂ ਫਸਲ ਦੀ ਕਟਾਈ ਕਰਨ ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਵੀ ਲਗਾਈ ਜਾ ਚੁੱਕੀ ਹੈ।