Villagers were made aware about stubble burning.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਸਟਬਲ ਬਰਨਿੰਗ ਸਬੰਧੀ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ
ਸ੍ਰੀ ਚਮਕੌਰ ਸਾਹਿਬ, 19 ਸਤੰਬਰ: ਅੱਜ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਚਮਕੌਰ ਸਾਹਿਬ ਸ੍ਰੀ ਅਮਰੀਕ ਸਿੰਘ ਸਿੱਧੂ, ਪੀ.ਸੀ.ਐਸ. ਵੱਲੋਂ ਪਿੰਡ ਪਿੱਪਲਮਾਜਰਾ ਅਤੇ ਰੁੜਕੀ ਹੀਰਾਂ ਦੇ ਪਿੰਡ ਵਾਸੀਆਂ ਨੂੰ ਸਟਬਲ ਬਰਨਿੰਗ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਪਰਾਲੀ ਨੂੰ ਅੱਗ ਲਗਾਉਣ ਕਾਰਨ ਅੱਗ ਲੱਗਣ ਦੇ ਕੇਸ ਵਧ ਰਹੇ ਹਨ, ਜਿਸ ਨਾਲ ਨਾ ਸਿਰਫ਼ ਸੜਕ ਦੁਰਘਟਨਾਵਾਂ ਵੱਧ ਰਹੀਆਂ ਹਨ, ਸਗੋਂ ਵਾਤਾਵਰਣ ਪ੍ਰਦੂਸ਼ਿਤ ਹੋ ਰਿਹਾ ਹੈ। ਇਸ ਤੋਂ ਇਲਾਵਾ ਧੂੰਏ ਕਾਰਨ ਸਕੂਲੀ ਬੱਚਿਆਂ ਨੂੰ ਸਕੂਲ ਜਾਣ ਅਤੇ ਆਉਣ ਸਮੇਂ ਵੀ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਨ੍ਹਾਂ ਵੱਲੋਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਜਿਵੇਂ ਪਿਛਲੇ ਸੀਜ਼ਨ ਦੌਰਾਨ ਕਈ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਾ ਲਗਾ ਕੇ, ਸਗੋਂ ਉਸਨੂੰ ਖੇਤਾਂ ਵਿੱਚ ਖਾਦ ਵਜੋਂ ਵਰਤ ਕੇ ਫਸਲ ਦੀ ਵੱਧ ਪੈਦਾਵਾਰ ਹਾਸਲ ਕੀਤੀ ਸੀ, ਉਸੇ ਤਰ੍ਹਾਂ ਹੋਰ ਕਿਸਾਨ ਵੀ ਇਹ ਸੇਧ ਲੈਣ। ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤਾਂ ਦੀ ਉਪਜਾਵੀਂ ਤਾਕਤ ਵਧਾਈ ਜਾ ਸਕਦੀ ਹੈ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕਦਾ ਹੈ।
ਇਸ ਮੌਕੇ ਨੁਮਾਇੰਦਾ ਪੁਲਿਸ ਵਿਭਾਗ ਸ੍ਰੀ ਚਮਕੌਰ ਸਾਹਿਬ, ਸੁਪਰਡੰਟ ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਸ੍ਰੀ ਚਮਕੌਰ ਸਾਹਿਬ, ਖੇਤੀਬਾੜੀ ਇੰਸਪੈਕਟਰ, ਸ੍ਰੀ ਚਮਕੌਰ ਸਾਹਿਬ, ਨੁਮਾਇੰਦਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਰੂਪਨਗਰ, ਨੁਮਾਇੰਦਾ ਸਹਿਕਾਰੀ ਸਭਾਵਾਂ ਰੂਪਨਗਰ, ਪਿੰਡ ਦੇ ਮੋਹਤਬਰ ਅਤੇ ਕਿਸਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ।