Close

Visit of Lt. General Sh. TS Shergill to review arrangements against COVID-19

Publish Date : 24/04/2020
Visit of Lt General.

Office of District Public Relations Officer, Rupnagar

Rupnagar Dated 24 April 2020

ਲੈਫਟੀਨੈਂਟ ਜਨਰਲ ਟੀ ਐੱਸ ਸ਼ੇਰਗਿਲ ਵੱਲੋਂ ਰੂਪਨਗਰ ਵਿਚ ਕੋਵਿਡ-19 ਵਿਰੁੱਧ ਪ੍ਰਬੰਧਾਂ ਦਾ ਜਾਇਜ਼ਾ

ਰਾਹਤ ਉਪਰਾਲਿਆਂ ਤੋਂ ਇਲਾਵਾ ਕਣਕ ਦੇ ਸੁਚੱਜੇ ਮੰਡੀਕਰਨ ਵਿਚ ਜ਼ਿਲਾ ਪ੍ਰਸ਼ਾਸਨ ਨੂੰ ਭਰਵਾਂ ਸਹਿਯੋਗ ਦੇਣਗੇ ਜੀਓਜੀ

ਐਸ.ਐਸ.ਪੀ. ਦਫਤਰ ਵਿਖੇ ਬਣਾਏ ਗਏ ਕੰਟਰੋਲ ਰੂਮ ਦਾ ਵੀ ਕੀਤਾ ਦੌਰਾ

ਰੂਪਨਗਰ , 24 ਅਪਰੈਲ – ਸੀਨੀਅਰ ਵਾਈਸ ਚੇਅਰਮੈਨ (ਜੀਓਜੀ) ਅਤੇ ਮੁੱਖ ਸਲਾਹਕਾਰ ਮੁੱਖ ਮੰਤਰੀ ਪੰਜਾਬ ਲੈਫਟੀਨੈਂਟ ਜਨਰਲ ਟੀ ਐਸ ਸ਼ੇਰਗਿੱਲ ਨੇ ਕਰੋੋਨਾ ਵਾਇਰਸ ਅਤੇ ਕਰਫਿਊ ਦੇ ਮੱਦੇਨਜ਼ਰ ਰੂਪਨਗਰ ਵਿਖੇ ਪ੍ਰਬੰਧਾਂ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਅਤੇ ਐਸਐਸਪੀ ਸ੍ਰੀ ਸਵਪਨ ਸ਼ਰਮਾ ਨਾਲ ਮੀਟਿੰਗ ਕਰਦਿਆਂ ਉਨਾਂ ਜਿੱਥੇ ਜ਼ਿਲਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਅਤੇ ਉਪਰਾਲਿਆਂ ’ਤੇ ਤਸੱਲੀ ਜਤਾਈ, ਉਥੇ ਹੀ ਆਖਿਆ ਕਿ ਖੁਸ਼ਹਾਲੀ ਦੇ ਰਾਖੇ (ਜੀਓਜੀ) ਕੋਵਿਡ 19 ਵਿਰੁੱਧ ਮੁਹਿੰਮ ਵਿਚ ਮਦਦ ਤੋਂ ਇਲਾਵਾ ਕਣਕ ਦੇ ਸੁਚੱਜੇ ਮੰਡੀਕਰਨ ਵਿਚ ਵੀ ਭਰਵਾਂ ਸਹਿਯੋਗ ਦੇਣਗੇ।

ਲੈਫਟੀਨੈਂਟ ਜਨਰਲ ਟੀ ਐਸ ਸ਼ੇਰਗਿੱਲ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਕਰੋਨਾ ਵਾਇਰਸ ਵਿਰੁੱਧ ਜੰਗ ’ਚ ਬਹੁਤ ਤੇਜ਼ੀ ਨਾਲ ਢੁਕਵੇਂ ਕਦਮ ਚੁੱਕ ਰਹੀ ਹੈ ਤਾਂ ਜੋ ਸਥਿਤੀ ਛੇਤੀ ਤੋਂ ਛੇਤੀ ਆਮ ਵਾਂਗ ਹੋ ਸਕੇ। ਉਨਾਂ ਰੂਪਨਗਰ ਜ਼ਿਲੇ ਦੇ ਲੋਕਾਂ ਨੂੰ ਕਰੋਨਾ ਵਾਇਰਸ ਖਿਲਾਫ ਮੁਹਿੰਮ ਵਿਚ ਜ਼ਿਲਾ ਪ੍ਰਸ਼ਾਸਨ ਨੂੰ ਭਰਵਾਂ ਸਹਿਯੋਗ ਦੇਣ ਦਾ ਸੱਦਾ ਦਿੰਦੇ ਹੋਏ ਆਖਿਆ ਕਿ ਲੋਕ ਘਰਾਂ ਵਿਚ ਰਹਿਣ ਤੇ ਸੁਰੱਖਿਆ ਰਹਿਣ, ਇਸੇ ਫਾਰਮੂਲੇ ਨਾਲ ਹੀ ਅਸੀਂ ਕਰੋਨਾ ਵਾਇਰਸ ਖਿਲਾਫ ਜੰਗ ਜਿੱਤ ਸਕਦੇ ਹਾਂ। ਇਸ ਮੌਕੇ ਡਿਪਟੀ ਕਮਿਸ਼ਨਰ ਗਿਰੀ ਨੇ ਜ਼ਿਲਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਲਈ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਕੀਤੇ ਇੰਤਜ਼ਾਮਾਂ ਬਾਰੇ ਦੱਸਿਆ। ਉਨਾਂ ਕਿਹਾ ਕਿ ਸਰਕਾਰੀ ਅਧਿਕਾਰੀ ਤੇ ਕਰਮਚਾਰੀ, ਐਨਜੀਓਜ਼ ਤੇ ਜੀਓਜੀ ਬਹੁਤ ਸ਼ਿੱਦਤ ਨਾਲ ਸੇਵਾਵਾਂ ਨਿਭਾਅ ਰਹੇ ਹਨ ਤਾਂ ਜੋ ਆਮ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਐਸਐਸਪੀ ਸ੍ਰੀ ਸਵਪਨ ਸ਼ਰਮਾ ਨੇ ਰੂਪਨਗਰ ਪੁਲੀਸ ਵੱਲੋਂ ਸੁਰੱਖਿਆ ਪ੍ਰਬੰਧਾਂ ਤੋਂ ਇਲਾਵਾ ਕੀਤੇ ਜਾ ਰਹੇ ਹੋਰ ਉਪਰਾਲਿਆਂ ਬਾਰੇ ਦੱਸਿਆ।

ਇਸ ਮੌਕੇ ਲੈਫਟੀਨੈਂਟ ਜਨਰਲ ਟੀ ਐਸ ਸ਼ੇਰਗਿੱਲ ਨੇ ਦੱਸਿਆ ਕਿ ਜੀਓਜੀ ਦੇ ਕੰਮ ਨੂੰ ਹੋਰ ਪ੍ਰਭਾਵੀ ਕਰਨ ਲਈ ਆਨਲਾਈਨ ਪੋਰਟਲ ਨੂੰ ਹੋਰ ਸਮਰੱਥ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਦੇ ਦੂਰ-ਦਰਾਜ ਦੇ ਪਿੰਡਾਂ ਤੋਂ ਖੁਸ਼ਹਾਲੀ ਦੇ ਰਾਖੇ ਤੁਰੰਤ ਆਪਣੀ ਰਿਪੋਰਟ ਸਿੱਧਾ ਉਨਾਂ ਨੂੰ ਅਤੇ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਨੂੰ ਭੇਜ ਸਕਦੇ ਹਨ, ਇਸ ਨਾਲ ਲੋਕ ਮਸਲਿਆਂ ਦੇ ਤੇਜ਼ੀ ਨਾਲ ਨਿਪਟਾਰਾ ਸੰਭਵ ਹੋ ਸਕੇਗਾ।

ਇਸ ਦੌਰਾਨ ਲੈਫਟੀਨੈਂਟ ਜਨਰਲ ਟੀ ਐਸ ਸ਼ੇਰਗਿੱਲ ਨੇ ਐਸ.ਐਸ.ਪੀ ਦਫਤਰ ਵਿਖੇ ਬਣਾਏ ਗਏ ਕੰਟਰੋਲ ਰੂਮ ਦਾ ਦੌਰਾ ਕੀਤਾ ਅਤੇ ਕੰਮ ਕਰ ਰਹੇ ਕਰਮਚਾਰੀਆਂ ਨਾਲ ਗੱਲਬਾਤ ਵੀ ਕੀਤੀ ।

ਇਸ ਮੌਕੇ ਓਐਸਡੀ ਸ੍ਰੀ ਕਰਨਵੀਰ ਸਿੰਘ,ਕਰਨਲ ਐਫ ਐਸ ਦੇਹਲ, ਜ਼ਿਲ੍ਹਾ ਅਧਿਕਾਰੀ ਜੀ.ਓ.ਜੀ., ਕੈਪਟਨ ਹਰਭਜਨ ਸਿੰਘ ਤਹਿਸੀਲ ਹੈਡ ਨੰਗਲ, ਕੈਪਟਨ ਬਲਦੇਵ ਸਿੰਘ ਤਹਿਸੀਲ ਹੈੱਡ ਰੂਪਨਗਰ, ਸੂਬੇਦਾਰ ਗੁਰਚੇਤ ਸਿੰਘ ਜ਼ਿਲ੍ਹਾ ਸੁਪਰਵਾਇਜ਼ਰ, ਸੂਬੇਦਾਰ ਕੁਲਵਿੰਦਰ ਸਿੰਘ ਡੀ.ਈ.ਓ.ਜੀ.ਓ ਰੂਪਨਗਰ , ਮੇਜਰ ਜਰਨੈਲ ਸਿੰਘ ਤਹਿਸੀਲ ਹੈੱਡ ਸ਼੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ,ਮੇਜਰ ਐਮ.ਐਸ ਸੰਧੂ ਤਹਿਸੀਲ ਹੈੱਡ ਸ਼੍ਰੀ ਆਨੰਦਪੁਰ ਸਾਹਿਬ ਵੀ ਹਾਜ਼ਰ ਸਨ।