Close

Water level in Bhakra Dam in safe zone, situation under control: Deputy Commissioner

Publish Date : 19/08/2023
Water level in Bhakra Dam in safe zone, situation under control: Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਸੁਰੱਖਿਅਤ ਜ਼ੋਨ ਵਿੱਚ, ਸਥਿਤੀ ਕਾਬੂ ਹੇਠ – ਡਿਪਟੀ ਕਮਿਸ਼ਨਰ

ਪ੍ਰਭਾਵਿਤ ਪਿੰਡਾਂ ਵਿਚ ਬਿਜਲੀ ਤੇ ਪੀਣ ਵਾਲੇ ਪਾਣੀ ਦੀ ਸਪਲਾਈ ਮੁੜ ਬਹਾਲ

ਜ਼ਿਲ੍ਹਾ ਵਾਸੀਆਂ ਨੂੰ ਔਖੀ ਘੜੀ ਵਿੱਚ ਸਹਿਯੋਗ ਦੇਣ ਲਈ ਕੀਤਾ ਧੰਨਵਾਦ

ਕਿਸੇ ਵੀ ਤਰ੍ਹਾਂ ਦੀ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਲੋੜ

22 ਨੋਡਲ ਅਫ਼ਸਰਾਂ ਨੇ 22 ਪ੍ਰਭਾਵਿਤ ਪਿੰਡਾਂ ਲਈ ਨਿਭਾਈ 24 ਘੰਟੇ ਡਿਊਟੀ

ਰੂਪਨਗਰ, 18 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਹੁਣ ਸੁਰੱਖਿਅਤ ਜ਼ੋਨ ਵਿੱਚ ਆ ਚੁੱਕਾ ਹੈ ਅਤੇ ਪਾਣੀ ਦਾ ਵਹਾਅ ਦੀ ਗਤੀ ਵੀ ਹੁਣ ਘੱਟ ਹੈ ਜਿੰਨੇ ਵੀ ਪਿੰਡ ਪਾਣੀ ਦੇ ਮਾਰ ਹੇਠ ਆਏ ਸਨ ਉਨ੍ਹਾਂ ਸਾਰਿਆਂ ਵਿੱਚ ਬਿਜਲੀ, ਰਾਸ਼ਨ ਅਤੇ ਪਾਣੀ ਦੀ ਸਹੂਲਤ ਪ੍ਰਭਾਵਿਤ ਲੋਕਾਂ ਤੱਕ ਲਗਾਤਾਰ ਪਹੁੰਚਾਈ ਗਈ।

ਉਨ੍ਹਾਂ ਕਿਹਾ ਲੋਕਾਂ ਨੂੰ ਸਹੂਲਤ ਦਿੰਦੇ ਹੋਏ ਪ੍ਰਭਾਵਿਤ ਪਿੰਡਾਂ ਵਿਚ ਬਿਜਲੀ ਤੇ ਪੀਣ ਵਾਲੇ ਪਾਣੀ ਦੀ ਸਪਲਾਈ ਮੁੜ ਬਹਾਲ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਦੇ ਲਈ ਪ੍ਰਭਾਵਿਤ ਪਿੰਡਾਂ ਵਿੱਚ ਜਾ ਕੇ ਸਿਹਤ ਵਿਭਾਗ ਵੱਲੋਂ ਮੈਡੀਕਲ ਕੈਂਪ ਵੀ ਲਗਾਤਾਰ ਲਗਾਏ ਜਾ ਰਹੇ ਹਨ।

ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਮੌਕੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹਾਂ ਤੋਂ ਸੁਚੇਤ ਰਿਹਾ ਜਾਵੇ ਪ੍ਰੰਤੂ ਨਦੀ ਤੇ ਦਰਿਆ ਕੰਢੇ ਵੱਸਦੇ ਪਿੰਡਾਂ ਨੂੰ ਅਲਰਟ ਰਹਿਣ ਦੀ ਲੋੜ ਹੈ ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਤਾਂ ਉਸ ਦੀ ਸੂਚਨਾ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਜਾਂ ਜ਼ਮੀਨੀ ਪੱਧਰ ਤੇ ਤਾਇਨਾਤ ਕੀਤੇ ਕਰਮਚਾਰੀਆਂ ਦੇ ਧਿਆਨ ਵਿੱਚ ਲਿਆਂਦੀ ਜਾਵੇ।

ਉਨ੍ਹਾਂ ਕਿਹਾ ਕਿ ਪਿਛਲੇ 01 ਮਹੀਨੇ ਦੌਰਾਨ ਜ਼ਿਲ੍ਹਾ ਵਾਸੀਆਂ ਨੇ ਪਾਣੀ ਦਾ ਉਮੀਦ ਤੋਂ ਵੀ ਕਿਤੇ ਜਿਆਦਾ ਪਾਣੀ ਦਾ ਪੱਧਰ ਦੇਖਿਆ ਹੈ ਜਿਸ ਨਾਲ ਬਹੁਤ ਸਾਰਾ ਨੁਕਸਾਨ ਜਿਵੇਂ ਪਾੜ, ਖਾਰ ਅਤੇ ਨਦੀ ਕੰਢੇ ਸੜਕਾਂ ਦਾ ਰੁੜ੍ਹ ਜਾਣ ਵਰਗੇ ਦ੍ਰਿਸ਼ ਦੇਖਣ ਨੂੰ ਮਿਲੇ।

ਉਨ੍ਹਾਂ ਕਿਹਾ ਕਿ ਜੇਕਰ ਤੁਹਾਡਾ ਨੇੜੇ ਕਿਤੇ ਵੀ ਨਦੀ, ਨਹਿਰ, ਦਰਿਆ ਹੈ ਜਾਂ ਭਾਰੀ ਵਰਖਾ ਹੁੰਦੀ ਹੈ ਉਸਦੇ ਨੇੜੇ ਅਤੇ ਆਲੇ ਦੁਆਲ਼ੇ ਜਾਣ ਤੋਂ ਪਰਹੇਜ਼ ਕੀਤਾ ਜਾਵੇ ਅਤੇ ਦਰਿਆ ਜਾ ਨਦੀ ਕੰਢੇ ਜਾ ਕੇ ਕਿਸੇ ਵੀ ਤਰ੍ਹਾਂ ਦੀ ਫੋਟੋ, ਵੀਡਿਓ ਬਣਾਉਣ ਤੇ ਕਿਸੇ ਵੀ ਤਰ੍ਹਾਂ ਦਾ ਇਕੱਠ ਕਰਨ ਤੋਂ ਪਰਹੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੋਈ ਅਜਿਹਾ ਕਾਰਜ ਨਾ ਕੀਤਾ ਜਾਵੇ ਜਿਸ ਨਾਲ ਸਾਨੂੰ ਭਵਿੱਖ ਵਿੱਚ ਕਿਸੇ ਨੁਕਸਾਨ ਜਾਂ ਮੁਸ਼ਕਲ ਦਾ ਸਾਹਮਣਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਇਸ ਸਮੇਂ ਸਥਿਤੀ ਬਿਲਕੁਲ ਕੰਟਰੋਲ ਵਿਚ ਹੈ ਪਾਣੀ ਦਾ ਪੱਧਰ ਵੀ ਠੀਕ ਹੈ ਇਸ ਲਈ ਕਿਸੇ ਵੀ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀ ਹੈ, ਜਿੱਥੇ ਵੀ ਕੋਈ ਚੁਣੌਤੀਪੂਰਨ ਸਥਿਤੀ ਪੈਦਾ ਹੁੰਦੀ ਹੈ ਉਸੇ ਸਮੇਂ ਉਸਨੂੰ ਜ਼ਿਲ੍ਹਾ ਪ੍ਰਸ਼ਾਸਨ ਨਾਲ ਜ਼ਰੂਰ ਰਾਬਤਾ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਰਾਹਤ ਕੇਂਦਰ ਸਥਾਪਿਤ ਕੀਤੇ ਗਏ ਹਨ, ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ ਤੇ ਉਨ੍ਹਾਂ ਵਿੱਚ ਜਾ ਕੇ ਰਿਹਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਗੇ ਦੱਸਿਆ ਕਿ 22 ਨੋਡਲ ਅਫ਼ਸਰਾਂ ਨੇ 22 ਪ੍ਰਭਾਵਿਤ ਪਿੰਡਾਂ ਦੀ ਸੁਰੱਖਿਆ ਲਈ 24 ਘੰਟੇ ਡਿਊਟੀ ਨਿਭਾਈ ਹੈ। ਪ੍ਰਭਾਵਿਤ ਪਿੰਡਾਂ ਵਿੱਚ ਤਾਇਨਾਤ ਕੀਤੇ ਅਧਿਕਾਰੀ ਅਤੇ ਫ਼ੀਲਡ ਸਟਾਫ਼ ਲਗਾਤਾਰ ਰਾਹਤ ਕਾਰਜਾਂ ਵਿਚ ਲੋਕਾਂ ਦੀ ਡੱਟ ਕੇ ਮੱਦਦ ਕਰ ਰਹੇ ਹਨ। ਕਿਸੇ ਵੀ ਤਰ੍ਹਾਂ ਦੀ ਮੁੱਢਲੀ ਸਹਾਇਤਾ ਜਾ ਹੋਰ ਲੋੜ ਲਈ ਸਬੰਧਤ ਅਫਸਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸਥਿਤੀ ਨੂੰ ਮੁੜ ਬਹਾਲ ਕਰਨ ਲਈ ਨਿਰੰਤਰ ਕੰਮ ਕੀਤਾ ਜਾਵੇਗਾ।

ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦਾ ਸਾਥ ਦੇਣ ਲਈ ਸਭ ਦਾ ਧੰਨਵਾਦ ਹੈ ਉਨ੍ਹਾਂ ਭਵਿੱਖ ਵਿੱਚ ਵੀ ਹਰ ਇੱਕ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਦੀ ਮੰਗ ਕੀਤੀ।